ਭਜੀ ਦੇ ਰੈਸਟੋਰੈਂਟ ਚ ਕੀਤੀ ਐਮ ਐਲ ਏ ਨੇ ਮੀਟਿੰਗ

ਆਮ ਆਦਮੀ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖਡ਼੍ਹੀ ਹੈ- ਐਮ ਐਲ ਏ ਮਨਜੀਤ ਸਿੰਘ ਬਿਲਾਸਪੁਰ

ਅਜੀਤਵਾਲ,  2020 -(ਬਲਬੀਰ ਸਿੰਘ ਬਾਠ)-  ਮੋਗੇ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੂੜਚੱਕ ਭੱਜੀ ਦੇ ਰੈਸਟੋਰੈਂਟ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ  ਨੇ ਆਪ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਮੀਟਿੰਗ ਵਿੱਚ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ  ਜਨ ਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਭਜੀ ਨੇ ਦੱਸਿਆ ਕਿ ਇਹ ਮੀਟਿੰਗ  ਐਮ ਐਲ ਏ ਮਨਜੀਤ ਸਿੰਘ ਬਿਲਾਸਪੁਰ ਦੇ ਯੋਗ ਅਗਵਾਈ ਹੇਠ ਅੱਜ ਪਿੰਡ ਚੂਹੜਚੱਕ ਭਜੀ ਰੈਸਟੋਰੈਂਟ ਵਿਚ ਕੀਤੀ ਗਈ ਇਸ ਮੀਟਿੰਗ ਦਾ ਮੁੱਖ ਏਜੰਡਾ  ਖੇਤੀ ਆਰਡੀਨੈਂਸ ਬਿਲਾਂ ਦੇ ਖਿਲਾਫ ਛੱਬੀ ਤੇ ਸਤਾਈ ਤਰੀਕ ਨੂੰ ਦਿੱਲੀ ਵਿਖੇ ਹੋਣ ਜਾ ਰਿਹਾ ਵੱਡੇ ਇਕੱਠ ਦੇ ਸੰਬੰਧ ਵਿਚ ਸੀ  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀ ਆਰਡੀਨੈਂਸ ਬਿਲਾਂ ਦਾ ਸੈਂਟਰ ਸਰਕਾਰ ਦਾ ਵਿਰੋਧ ਕਰਦੀ ਹੈ  ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਵੱਡਾ ਹੁਲਾਰਾ ਮਿਲ ਗਿਆ ਜਦੋਂ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਵੱਡੀ ਪੱਧਰ ਤੇ  ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ  ਜਿਨ੍ਹਾਂ ਨੂੰ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਿਰਪਾਓ ਸਿਰੋਪਾਓ ਦੇ ਕੇ ਸਨਮਾਨਤ ਕਰਦਿਆਂ ਜੀ ਆਇਆਂ ਆਖਿਆ  ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਨਿਧੜਕ ਵਰਕਰਾਂ ਦਾ ਹਮੇਸ਼ਾ ਤੋਂ ਹੀ ਸਨਮਾਨ ਕੀਤਾ  ਭੱਜੀ ਨੇ ਅੱਗੇ ਬੋਲਦਿਆਂ ਕਿਹਾ ਕਿ ਆਉਣ ਵਾਲੀਆਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨਿਭਾਵੇਗੀ ਅਹਿਮ ਭੂਮਿਕਾ  ਇਸ ਸਮੇਂ ਉਨ੍ਹਾਂ ਪ੍ਰਮੁੱਖ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਮੀਟਿੰਗ ਨੂੰ ਸਫਲ ਬਣਾਉਣ ਲਈ ਪਹੁੰਚਣ ਤੇ ਜੀ ਆਇਆਂ ਆਖਿਆ  ਇਹ ਮੀਟਿੰਗ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੱਡੀ ਪੱਧਰ ਤੇ ਹਾਜ਼ਰ ਸਨ